More
    HomePunjabi Newsਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਨੂਮਾਨ ਮੰਦਿਰ ਪਹੁੰਚ ਲਿਆ ਅਸ਼ੀਰਵਾਦ

    ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਨੂਮਾਨ ਮੰਦਿਰ ਪਹੁੰਚ ਲਿਆ ਅਸ਼ੀਰਵਾਦ

    ਸੁਨੀਤਾ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਨਾਲ ਰਹੇ ਮੌਜੂਦ

    ਨਵੀਂ ਦਿੱਲੀ/ਬਿਊਰੋ ਨਿਊਜ : ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਨੀਵਾਰ ਨੂੰ ਕਨਾਟ ਪਲੇਸ ਸਥਿਤ ਹਨੂਮਾਨ ਮੰਦਿਰ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਵੀ ਮੌਜੂਦ ਸਨ। ਮੰਦਿਰ ਪਹੁੰਚ ਕੇ ਅਰਵਿੰਦ ਕੇਜਰੀਵਾਲ ਨੇ ਪਤਨੀ ਸੁਨੀਤਾ ਕੇਜਰੀਵਾਲ ਦੇ ਨਾਲ ਹਨੂਮਾਨ ਨੂੰ ਜਲ ਚੜ੍ਹਾਇਆ ਅਤੇ ਪੁਜਾਰੀ ਨੇ ਉਨ੍ਹਾਂ ਨੂੰ ਗਦਾ ਭੇਂਟ ਕਰਕੇ ਸਨਮਾਨਿਤ ਕੀਤਾ। ਹਨੂਮਾਨ ਜੀ ਦੀ ਪੂਜਾ ਅਰਚਨਾ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਰਾਜਘਾਟ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਸ਼ਰਧਾਂਜਲੀ ਭੇਂਟ ਕੀਤੀ।

    ਧਿਆਨ ਰਹੇ ਕਿ ਸ਼ਰਾਬ ਨੀਤੀ ਮਾਮਲੇ ’ਚ ਜ਼ਮਾਨਤ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੱਲੋਂ ਵੀ ਇਸੇ ਮੰਦਰ ’ਚ ਬਜਰੰਗ ਬਲੀ ਦੀ ਪੂਜਾ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਸੁਪਰੀਮ ਕੋਰਟ ਵਿਚੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਸ਼ੁੱਕਰਵਾਰ ਸ਼ਾਮ ਨੂੰ 6: 15 ਦਿੱਲੀ ਦੀ ਤਿਹਾੜ ਜੇਲ੍ਹ ਰਿਹਾਅ ਹੋਏ। ਜੇਲ੍ਹ ਤੋਂ ਰਿਹਾਅ ਹੁੰਦਿਆਂ ਹੀ ਕੇਜਰੀਵਾਲ ਨੇ ਕਿਹਾ ਸੀ ਕਿ ਮੇਰੇ ਖੂਨ ਦਾ ਇਕ-ਇਕ ਕਤਰਾ ਦੇਸ਼ ਦੇ ਲਈ ਹੈ। ਮੇਰਾ ਜੀਵਨ ਦੇਸ਼ ਨੂੰ ਸਮਰਪਿਤ ਹੈ ਅਤੇ ਭਾਜਪਾ ਵਾਲਿਆਂ ਨੂੰ ਲੱਗਿਆ ਸੀ ਕਿ ਉਹ ਮੈਨੂੰ ਜੇਲ੍ਹ ’ਚ ਬੰਦ ਕਰਕੇ ਮੇਰਾ ਹੌਸਲਾ ਤੋੜ ਦੇਣਗੇ। ਪਰ ਜੇਲ੍ਹ ਅੰਦਰ ਰਹਿ ਕੇ ਮੇਰਾ ਹੌਸਲਾ ਹੋਰ ਜ਼ਿਆਦਾ ਵਧ ਗਿਆ ਹੈ।

    RELATED ARTICLES

    Most Popular

    Recent Comments