ਮਾਲੀ ਦੀ ਗਿ੍ਰਫ਼ਤਾਰੀ ਦਾ ਕਾਂਗਰਸੀ ਆਗੂਆਂ ਨੇ ਕੀਤਾ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼ : ਮੋਹਾਲੀ ਅਦਾਲਤ ਨੇ ਅੱਜ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ 1 ਅਕਤੂਬਰ ਤੱਕ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਵੱਲੋਂ ਲੰਘੀ ਦੇਰ ਰਾਤ ਮਾਲੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਉਧਰ ਕਾਂਗਰਸੀ ਆਗੂਆਂ ਨੇ ਮਾਲੀ ਦੀ ਗਿ੍ਰਫ਼ਤਾਰੀ ਨੂੰ ਡਿਜੀਟਲ ਐਮਰਜੈਂਸੀ ਦੱਸਿਆ ਹੈ।
ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਪਰਿਵਰਤਨ ਦੀਆਂ ਗੱਲਾਂ ਕਰਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਅੱਜ ਸ਼ੋਸ਼ਲ ਮੀਡੀਆ ’ਤੇ ਸਰਕਾਰ ਖਿਲਾਫ਼ ਬੋਲਣ ਵਾਲੇ ਲੋਕਾਂ ਦੀ ਅਵਾਜ਼ ਨੂੰ ਦਬਾਉਣ ’ਚ ਲੱਗੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਰਾਜਨੀਤਿਕ ਮਾਹਿਰ ਮਾਲਵਿੰਦਰ ਸਿੰਘ ਮਾਲੀ ਨੂੰ ਪੰਜਾਬ ਪੁਲਿਸ ਨੇ ਬਿਨਾ ਵਾਰੰਟ ਗਿ੍ਰਫ਼ਤਾਰ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਮਾਲੀ ਦੀ ਗਿ੍ਰਫਤਾਰੀ ਨੂੰ ‘ਆਪ’ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੱਤਾ ਹੈ। ਉਧਰ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵੀ ਮਾਲੀ ਦੀ ਗਿ੍ਰਫ਼ਤਾਰੀ ’ਤੇ ਸਵਾਲ ਚੁੱਕੇ ਅਤੇ ਉਨ੍ਹਾਂ ਮਾਲੀ ਨੂੰ ਤੁਰੰਤ ਰਿਹਾਅ ਕਰਨ ਦੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ।