ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਫਿਲਮ ਅਦਾਕਾਰ ਦਲਜੀਤ ਕਲਸੀ ‘ਤੇ ਮੁੜ ਤੋਂ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ, ਕੇਂਦਰ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਤੋਂ ਸਵਾਲ ਕੀਤਾ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਐਸਏ ਦੀ ਮਿਆਦ ਕਿਸ ਆਧਾਰ ’ਤੇ ਵਧਾਈ ਗਈ ਹੈ। ਅਗਲੀ ਸੁਣਵਾਈ ‘ਚ ਉਸ ਦਾ ਸਾਰਾ ਰਿਕਾਰਡ ਪੇਸ਼ ਕੀਤਾ ਜਾਵੇਗਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਤੈਅ ਕੀਤੀ ਗਈ ਹੈ।
MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੇ ਲੱਗੇ NSA ਦੀ ਹੋਈ ਸੁਣਵਾਈ
RELATED ARTICLES