ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਦੇਸ਼ ਵਿੱਚ ਲੋਕ ਸਭਾ ਦੇ ਨਾਲ ਵਿਧਾਨ ਸਭਾ ਚੋਣਾਂ (ਵਨ ਨੇਸ਼ਨ ਵਨ ਇਲੈਕਸ਼ਨ) ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਨੂੰ ਸੰਸਦ ‘ਚ ਸਰਦ ਰੁੱਤ ਸੈਸ਼ਨ ਯਾਨੀ ਨਵੰਬਰ-ਦਸੰਬਰ ‘ਚ ਪੇਸ਼ ਕੀਤਾ ਜਾਵੇਗਾ। 17 ਸਤੰਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਸਰਕਾਰ ਇਸ ਕਾਰਜਕਾਲ ਦੌਰਾਨ ‘ਵਨ ਨੇਸ਼ਨ ਵਨ ਇਲੈਕਸ਼ਨ’ ਲਾਗੂ ਕਰੇਗੀ। 15 ਅਗਸਤ ਨੂੰ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ਵਿੱਚ ਰੁਕਾਵਟ ਬਣ ਰਹੀਆਂ ਹਨ।
ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਵਨ ਨੇਸ਼ਨ ਵਨ ਇਲੈਕਸ਼ਨ ਕਰਵਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
RELATED ARTICLES