HomePunjabi Newsਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ

ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਸਿਹਤ ਖਰਾਬ ਹੋਣ ਤੋਂ ਬਾਅਦ ਸਰਕਾਰੀ ਹਸਪਤਾਲ ’ਚ ਦਾਖਲ ਕਿਉਂ ਨਹੀਂ ਹੋਏ ਮੁੱਖ ਮੰਤਰੀ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਸਿਹਤ ਖਰਾਬ ਹੋਣ ਤੋਂ ਬਾਅਦ ਮੁੱਖ ਮੰਤਰੀ ਮਾਨ ਪੰਜਾਬ ਦੇ ਕਿਸੇ ਸਰਕਾਰੀ ਹਸਪਤਾਲ ’ਚ ਦਾਖਲ ਕਿਉਂ ਨਹੀਂ ਹੋਏ। ਜਦਕਿ ਆਮ ਆਦਮੀ ਪਾਰਟੀ ਵੱਲੋਂ ਵਾਰ-ਵਾਰ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਪੰਜਾਬ ਅਤੇ ਦਿੱਲੀ ਦੇ ਸਰਕਾਰੀ ਹਸਪਤਾਲ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਹਨ।

ਉਨ੍ਹਾਂ ਕਿਹਾ ਜੇਕਰ ਪੰਜਾਬ ਦੇ ਸਰਕਾਰੀ ਹਸਪਤਾਲ ਇੰਨੇ ਹੀ ਚੰਗੇ ਹਨ ਤਾਂ ਫਿਰ ਲੋੜ ਪੈਣ ’ਤੇ ਮੁੱਖ ਮੰਤਰੀ ਮਾਨ ਨੂੰ ਦਿੱਲੀ ਦੇ ਕਿਸੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਿਉਂ ਕਰਵਾਇਆ ਗਿਆ। ਜਦਕਿ ਮੁੱਖ ਮੰਤਰੀ ਮਾਨ ਵੱਲੋਂ ਹਰ ਪ੍ਰੋਗਰਾਮ ਦੌਰਾਨ ਪੰਜਾਬ ਦੇ ਸਰਕਾਰੀ ਹਸਪਤਾਲਾਂ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ। ਬਾਜਵਾ ਨੇ ਕਿਹਾ ਕਿ ਹੁਣ ਸਾਫ਼ ਹੋ ਗਿਆ ਆਮ ਆਦਮੀ ਪਾਰਟੀ ਆਪਣੇ ਵੱਡੇ-ਵੱਡੇ ਦਾਅਵਿਆ ਨਾਲ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ ਪਰ ਅਸਲੀਅਤ ਇਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਹੈ।

RELATED ARTICLES

Most Popular

Recent Comments