ਅਮਰੀਕਾ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ ਭਾਰਤ ਸਰਕਾਰ ਨੂੰ ਸੰਮਨ ਭੇਜਿਆ ਹੈ। ਭਾਰਤ ਦੇ ਐਨਐਸਏ ਅਜੀਤ ਡੋਵਾਲ, ਸਾਬਕਾ ਰਾਅ ਚੀਫ਼ ਸਾਮੰਤ ਗੋਇਲ, ਰਾਅ ਏਜੰਟ ਵਿਕਰਮ ਯਾਦਵ ਅਤੇ ਕਾਰੋਬਾਰੀ ਨਿਖਿਲ ਗੁਪਤਾ ਦੇ ਨਾਂ ਵੀ ਇਸ ਸੰਮਨ ਵਿੱਚ ਸ਼ਾਮਲ ਹਨ। ਅਮਰੀਕੀ ਅਦਾਲਤ ਨੇ ਇਸ ਸੰਮਨ ਦਾ 21 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ।
ਅਮਰੀਕਾ ਦੀ ਅਦਾਲਤ ਨੇ ਭਾਰਤ ਸਰਕਾਰ ਨੂੰ ਭੇਜਿਆ ਸੰਮਨ, ਜਾਣੋ ਕੀ ਹੈ ਮਾਮਲਾ
RELATED ARTICLES


