ਰੰਧਾਵਾ ਨੇ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
ਪਠਾਨਕੋਟ/ਬਿਊਰੋ ਨਿਊਜ਼ : ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸੁਖਜਿੰਦਰ ਰੰਧਾਵਾ ਨੇ ਇਸ ਨਿਯੁਕਤੀ ਲਈ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਇੰਚਾਰਜ ਕੇ ਸੀ ਵੇਣੂਗੋਪਾਲ ਦਾ ਧੰਨਵਾਦ ਕੀਤਾ ਹੈ।
ਸੁਖਜਿੰਦਰ ਸਿੰਘ ਰੰਧਾਵਾ ਦਾ ਲੋਕ ਸਭਾ ਹਲਕਾ ਗੁਰਦਾਸਪੁਰ ਪਾਕਿਸਤਾਨ ਦੀ ਸਰਹੱਦ ਨਾਲ ਲਗਦਾ ਹੈ। ਇਸ ਲਈ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਨਾ ਉਨ੍ਹਾਂ ਲਈ ਹੋਰ ਵੀ ਜ਼ਿਆਦਾ ਅਹਿਮੀਅਤ ਰੱਖਦਾ ਹੈ। ਸੁਖਜਿੰਦਰ ਸਿੰਘ ਰੰਧਾਵਾ ਦੀ ਇਸ ਨਿੁਯੁਕਤੀ ਸਬੰਧੀ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜਨ ਵੱਲੋਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਰੰਧਾਵਾ ਰਾਜਸਥਾਨ ਕਾਂਗਰਸ ਦੇ ਇੰਚਾਰਜ ਵੀ ਰਹਿ ਚੁੱਕੇ ਹਨ