More
    HomeEnglish Newsਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹੁਣ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ

    ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹੁਣ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ

    ਦਿੱਲੀ ’ਚ ਐਮਓਯੂ ਕੀਤਾ ਗਿਆ ਸਾਈਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਰਹੇ ਮੌਜੂਦ

    ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਪ੍ਰਾਇਮਰੀ ਸਕੂਲਾਂ ’ਚ ਹੁਣ ਫਿਨਲੈਂਡ ਦੀ ਤਰਜ ’ਤੇ ਪੜ੍ਹਾਈ ਹੋਵੇਗੀ। ਇਸ ਦੇ ਲਈ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਟ੍ਰੇਨਿੰਗ ਕਰਵਾਈ ਜਾਵੇਗੀ। ਦਿੱਲੀ ’ਚ ਫਿਨਲੈਂਡ ਦੀ ਅੰਬੈਂਸੀ ’ਚ ਤੁਰਕੂ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਐਮਓਯੂ ਸਾਈਨ ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੌਜੂਦ ਰਹੇ।

    ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਟ੍ਰੇਨਿੰਗ ਦੇ ਲਈ ਫਿਨਲੈਂਡ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਲੰਘੇ ਦਿਨੀਂ ਐਲਾਨ ਕੀਤਾ ਗਿਆ ਸੀ ਅਤੇ ਇਹ ਟ੍ਰੇਨਿੰਗ ਪ੍ਰੋਗਰਾਮ ਤਿੰਨ ਹਫਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਟ੍ਰੇਨਿੰਗ ਲੈਣ ਦੀ ਇੱਛੁਕ ਅਧਿਆਪਕਾਂ ਕੋਲੋਂ ਆਨਲਾਈਨ ਅਰਜੀਆਂ ਮੰਗੀਆਂ ਹਨ ਅਤੇ ਅਰਜੀਆਂ ਦੇ ਆਧਾਰ ’ਤੇ ਟ੍ਰੇਨਿੰਗ ਲਈ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

    RELATED ARTICLES

    Most Popular

    Recent Comments