More
    HomePunjabi Newsਰਾਹੁਲ ਗਾਂਧੀ ਨੇ ਹਰਿਆਣਾ ’ਚ ਸ਼ੁਰੂ ਕੀਤੀ ਵਿਜੇ ਸੰਕਲਪ ਯਾਤਰਾ

    ਰਾਹੁਲ ਗਾਂਧੀ ਨੇ ਹਰਿਆਣਾ ’ਚ ਸ਼ੁਰੂ ਕੀਤੀ ਵਿਜੇ ਸੰਕਲਪ ਯਾਤਰਾ

    ਕਾਂਗਰਸੀ ਆਗੂਆਂ ਨੇ ਭਾਜਪਾ ਸਰਕਾਰ ’ਤੇ ਚੁੱਕੇ ਸਵਾਲ

    ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਚ ਆਉਂਦੀ 5 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਅੱਜ ਹਰਿਆਣਾ ਵਿਚ ਵਿਜੇ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ, ਜੋ ਭਲਕੇ 1 ਅਕਤੂਬਰ ਤੱਕ ਚੱਲੇਗੀ।

    ਇਸੇ ਦੌਰਾਨ ਰਾਹੁਲ ਨੇ ਅੰਬਾਲਾ ਦੇ ਨਰਾਇਣਗੜ੍ਹ ਵਿਚ ਇਕ ਚੋਣ ਰੈਲੀ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਵਿਚ ਮੁੱਖ ਚੋਣ ਮੁਕਾਬਲਾ ਕਾਂਗਰਸ ਅਤੇ ਭਾਜਪਾ ਵਿਚਾਲੇ ਹੈ। ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਛੋਟੀਆਂ-ਛੋਟੀਆਂ ਪਾਰਟੀਆਂ ਭਾਜਪਾ ਦੀਆਂ ਹੀ ਹਨ। ਰਾਹੁਲ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਭਾਜਪਾ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ। ਰਾਹੁਲ ਨੇ ਕਿਹਾ ਕਿ ਹਰਿਆਣਾ ਵਿਚ ਅਡਾਨੀਆਂ ਦੀ ਸਰਕਾਰ ਨਹੀਂ ਚਾਹੀਦੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਰਕਾਰ ਬਣੇਗੀ।

    ਰਾਹੁਲ ਨੇ ਦਾਅਵਾ ਕੀਤਾ ਕਿ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਇਸੇ ਦੌਰਾਨ ਪਿ੍ਰਅੰਕਾ ਗਾਂਧੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਐਮ.ਐਸ.ਪੀ. ’ਤੇ ਧੋਖਾ ਕੀਤਾ ਹੈ ਅਤੇ ਪਹਿਲਵਾਨਾਂ ਨੂੰ ਵੀ ਸੜਕਾਂ ’ਤੇ ਬਿਠਾਇਆ।  

    RELATED ARTICLES

    Most Popular

    Recent Comments