More
    HomePunjabi Newsਪੰਚਾਇਤੀ ਚੋਣਾਂ ਨੂੰ ਲੈ ਕੇ ‘ਆਪ’ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

    ਪੰਚਾਇਤੀ ਚੋਣਾਂ ਨੂੰ ਲੈ ਕੇ ‘ਆਪ’ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

    ਸਰਪੰਚੀ ਅਹੁਦੇ ਲਈ ਬੋਲੀ ਲਗਾਉਣ ਵਾਲਿਆਂ ਖਿਲਾਫ ਹਰਪਾਲ ਸਿੰਘ ਚੀਮਾ ਨੇ ਕਾਰਵਾਈ ਦੀ ਕੀਤੀ ਮੰਗ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਅੱਜ ਸੂਬੇ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਹੈ। ‘ਆਪ’ ਵਲੋਂ ਪੰਜਾਬ ’ਚ ਕੁਝ ਪਿੰਡਾਂ ਵਿਚ ਸਰਪੰਚੀ ਅਹੁਦੇ ਲਈ ਬੋਲੀ ਲਗਾਏ ਜਾਣ ਦੀਆਂ ਘਟਨਾਵਾਂ ਦੀ ਜਾਂਚ ਕਰਨ ਅਤੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।  

    ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਚੱਲਿਆ ਕਿ ਕੁਝ ਲੋਕ ਪੈਸੇ ਦੇ ਜ਼ੋਰ ’ਤੇ ਪੰਚੀ-ਸਰਪੰਚੀ ਦਾ ਅਹੁਦਾ ਖਰੀਦਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਉਂਝ ਤਾਂ ਅਜਿਹੀਆਂ ਇੱਕਾ-ਦੁੱਕਾ ਘਟਨਾਵਾਂ ਹੀ ਸਾਹਮਣੇ ਆਈਆਂ ਹਨ, ਪਰ ਲੋਕਤੰਤਰ ਵਿਚ ਅਜਿਹਾ ਬਿਲਕੁਲ ਨਹੀਂ ਹੋਣਾ ਚਾਹੀਦਾ।

    ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਕੋਲੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਕਾਰਵਾਈ ਕੀਤੀ ਜਾਵੇ। ਹਰਪਾਲ ਚੀਮਾ ਨੇ ਦੱਸਿਆ ਕਿ ਸੂਬੇ ਦੇ ਚੋਣ ਕਮਿਸ਼ਨ ਨੇ ਭਰੋਸਾ ਦਿਵਾਇਆ ਹੈ ਕਿ ਅਜਿਹੇ ਮਾਮਲਿਆਂ ਸਬੰਧੀ ਜਾਂਚ ਕੀਤੀ ਜਾਵੇਗੀ। 

    RELATED ARTICLES

    Most Popular

    Recent Comments