ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਸਥਿਤ ਕੇਂਦਰੀ ਪਾਸਪੋਰਟ ਦਫਤਰ ਦੇ ਖਿਲਾਫ ਕੇਂਦਰ ਸਰਕਾਰ ਕੋਲ ਸ਼ਿਕਾਇਤ ਭੇਜੀ ਹੈ। ਸੰਤ ਸੀਚੇਵਾਲ ਨੇ ਇਹ ਸ਼ਿਕਾਇਤ ਜਲੰਧਰ ਦੇ ਪਾਸਪੋਰਟ ਦਫਤਰ ਵਿਚ ਚੱਲ ਰਹੇ ਭਿ੍ਰਸ਼ਟਾਚਾਰ ਅਤੇ ਮਾੜੀ ਵਿਵਸਥਾ ਨੂੰ ਲੈ ਕੇ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਪਾਸਪੋਰਟ ਦਫਤਰ ਨੂੰ ਲੈ ਕੇ ਪਹਿਲਾਂ ਵੀ ਕੇਂਦਰੀ ਏਜੰਸੀ ਸੀਬੀਆਈ ਵਲੋਂ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਭਿ੍ਸ਼ਟਾਚਾਰ ਦੇ ਆਰੋਪਾਂ ਤਹਿਤ ਸੀਬੀਆਈ ਨੇ ਖੇਤਰੀ ਪਾਸਪੋਰਟ ਅਧਿਕਾਰੀ ਅਤੇ ਉਸਦੇ ਦੋ ਸਹਾਇਕਾਂ ਨੂੰ ਗਿ੍ਫਤਾਰ ਵੀ ਕਰ ਲਿਆ ਸੀ।
ਸੰਤ ਸੀਚੇਵਾਲ ਦਾ ਕਹਿਣਾ ਹੈ ਕਿ ਜਲੰਧਰ ਦੇ ਪਾਸਪੋਰਟ ਦਫਤਰ ਵਿਚ ਸਭ ਤੋਂ ਜ਼ਿਆਦਾ ਪਾਸਪੋਰਟ ਬਣਦੇ ਹਨ ਅਤੇ ਇੱਥੇ ਲੋਕਾਂ ਨੂੰ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਾਸਪੋਰਟ ਦਫਤਰ ਦੇ ਕਰਮਚਾਰੀਆਂ ਦਾ ਰਵੱਈਆ ਵੀ ਬਹੁਤ ਨਿਰਾਸ਼ਾਜਨਕ ਹੈ। ਸੰਤ ਸੀਚੇਵਾਲ ਹੋਰਾਂ ਨੇ ਦੱਸਿਆ ਕਿ ਇਸ ਪਾਸਪੋਰਟ ਦਫਤਰ ਵਿਚ ਕੇਂਦਰ ਸਰਕਾਰ ਦੇ ਨਿਯਮਾਂ ਦੀ ਵੀ ਅਣਦੇਖੀ ਹੋ ਰਹੀ ਹੈ।