More
    HomePunjabi Newsਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ’ਚ ਹੈਲੀਕਾਪਟਰ ਹੋਇਆ ਕਰੈਸ਼ ਤਿੰਨ ਵਿਅਕਤੀਆਂ ਦੀ ਹੋਈ...

    ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ’ਚ ਹੈਲੀਕਾਪਟਰ ਹੋਇਆ ਕਰੈਸ਼ ਤਿੰਨ ਵਿਅਕਤੀਆਂ ਦੀ ਹੋਈ ਮੌਤ

    ਮਰਨ ਵਾਲਿਆਂ ਦੋ ਪਾਇਲਟ ਅਤੇ ਇਕ ਇੰਜਨੀਅਰ ਸ਼ਾਮਲ

    ਪੁਣੇ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੇ ਬਾਵਧਨ ’ਚ ਬੁੱਧਵਾਰ ਸਵੇਰੇ ਇਕ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹੈਲੀਕਾਪਟਰ ’ਚ ਦੋ ਪਾਇਲਟ ਅਤੇ ਇਕ ਇੰਜਨੀਅਰ ਸਵਾਰ ਸਨ, ਜਿਨ੍ਹਾਂ ਦੀ ਹਾਦਸੇ ਦੌਰਾਨ ਮੌਤ ਹੋ ਗਈ। ਇਹ ਘਟਨਾ ਬਾਵਧਨ ਵਿਖੇ ਕੇ ਕੇ ਕੰਸਟਰਕਸ਼ਨ ਹਿੱਲ ਕੇ ਕੋਲ ਵਾਪਰੀ ਅਤੇ ਇਸ ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਪੁਣੇ ਦੀ ਪਿੰਪਰੀ ਚਿੰਚਵੜ ਪੁਲਿਸ ਅਨੁਸਾਰ ਹੈਲੀਕਾਪਟਰ ਨੇ ਆਕਸਫੋਰਡ ਗੋਲਫ ਕੋਰਸ ਤੋਂ ਉਡਾਣ ਭਰੀ ਸੀ ਅਤੇ ਉਡਾਣ ਭਰਨ ਤੋਂ ਲਗਭਗ 10 ਮਿੰਟ ਬਾਅਦ ਹੀ ਇਹ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ।

    ਹੈਲੀਕਾਪਟਰ ਦੇ ਕਰੈਸ਼ ਹੋਣ ਤੋਂ ਬਾਅਦ ਇਸ ’ਚ ਭਿਆਨਕ ਅੱਗ ਲੱਗ ਗਈ। ਇਹ ਹੈਲੀਕਾਪਟਰ ਸਰਕਾਰੀ ਸੀ ਜਾਂ ਕਿਸੇ ਪ੍ਰਾਈਵੇਟ ਕੰਪਨੀ ਦਾ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਘਟਨਾ ਤੋਂ ਬਾਅਦ ਰੈਸਕਿਊ ਅਪ੍ਰੇਸ਼ਨ ਜਾਰੀ ਹੈ ਜਦਕਿ ਮਿ੍ਰਤਕਾਂ ਦੀ ਪਹਿਚਾਣ ਨਹੀਂ ਹੋ ਸਕੀ।

    RELATED ARTICLES

    Most Popular

    Recent Comments