ਬ੍ਰੇਕਿੰਗ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲ ਜਾਨਣ ਦੇ ਲਈ ਪੰਜਾਬ ਦੇ ਸਾਰੇ ਮੰਤਰੀ ਉਹਨਾਂ ਦੀ ਰਿਹਾਇਸ਼ ਵਿਖੇ ਪਹੁੰਚੇ ਅਤੇ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤਯਾਬੀ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕੈਬਨਟ ਮੰਤਰੀਆਂ ਨੇ ਮੁੱਖ ਮੰਤਰੀ ਮਾਨ ਨੂੰ ਗੁਲਦਸਤਾ ਭੇਟ ਕੀਤਾ। ਦੱਸ ਦਈਏ ਕਿ ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ ਸੀ ਅਤੇ ਉਹ ਤਿੰਨ ਦਿਨ ਹਸਪਤਾਲ ਵਿੱਚ ਦਾਖਲ ਰਹੇ ਸਨ।
ਮੁੱਖ ਮੰਤਰੀ ਮਾਨ ਦੀ ਸਿਹਤ ਦਾ ਹਾਲ ਪੁੱਛਣ ਪਹੁੰਚੇ ਕੈਬਨਿਟ ਮੰਤਰੀ
RELATED ARTICLES