ਜਾਲ ਲੱਗਿਆ ਹੋਣ ਕਰਕੇ ਡਿਪਟੀ ਸਪੀਕਰ ਦੀ ਜਾਨ ਬਚੀ
ਮੁੰਬਈ/ਬਿਊਰੋ ਨਿਊਜ਼ : ਨੈਸ਼ਨਲਿਸਟ ਕਾਂਗਰਸ ਪਾਰਟੀ (ਅਜੀਤ ਪਵਾਰ) ਧੜੇ ਦੇ ਵਿਧਾਇਕ ਅਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨਰਹਰੀ ਝਰੀਵਾਲ ਨੇ ਅੱਜ ਸ਼ੁੱਕਰਵਾਰ ਨੂੰ ਇਥੇ ਸੂਬਾਈ ਸਕੱਤਰੇਤ, ਜਿਸ ਨੂੰ ‘ਮੰਤਰਾਲਾ’ ਭਵਨ ਕਿਹਾ ਜਾਂਦਾ ਹੈ, ਉਸਦੀ ਤੀਜੀ ਮੰਜ਼ਲ ਤੋਂ ਛਾਲ ਮਾਰ ਦਿੱਤੀ। ਪਰ ਹੇਠਾਂ ਜਾਲ ਲਾਇਆ ਹੋਣ ਕਾਰਨ ਉਹ ਉਸ ਵਿਚ ਡਿੱਗਣ ਕਰਕੇ ਸੁਰੱਖਿਅਤ ਬਚ ਗਏ।
ਦੱਸਣਯੋਗ ਹੈ ਕਿ ਨਰਹਰੀ ਝਰੀਵਾਲ ਸੂਬੇ ਦੇ ਅਨੁਸੂਚਿਤ ਕਬੀਲਿਆਂ ਸਬੰਧੀ ਕੋਟੇ ਵਿਚ ਖ਼ਾਨਾਬਦੋਸ਼ ‘ਧਨਗਰ’ ਭਾਈਚਾਰੇ ਨੂੰ ਰਾਖਵਾਂਕਰਨ ਦਿੱਤੇ ਜਾਣ ਦਾ ਵਿਰੋਧ ਕਰ ਰਹੇ ਹਨ। ਗ਼ੌਰਤਲਬ ਹੈ ਕਿ ਧਨਗਰ ਭਾਈਚਾਰੇ ਨੂੰ ਇਸ ਵੇਲੇ ਓਬੀਸੀ ਕੋਟੇ ਵਿਚ ਰਾਖਵਾਂਕਰਨ ਮਿਲਿਆ ਹੋਇਆ ਹੈ, ਪਰ ਉਹ ਐੱਸਟੀ ਕੋਟੇ ਵਿਚੋਂ ਰਾਖਵਾਂਕਰਨ ਮੰਗ ਰਹੇ ਹਨ।