ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥
ਵਿਆਖਿਆ :-ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਅੰਗ:-788