More
    HomePunjabi Newsਸਿੱਖਿਆ ਮੰਤਰੀ ਹਰਜੋਤ ਬੈਂਸ ਨੇ 50 ਹੈਡਮਾਸਟਰਾਂ ਨੂੰ ਅਹਿਮਦਾਬਾਦ ਲਈ ਕੀਤਾ ਰਵਾਨਾ

    ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 50 ਹੈਡਮਾਸਟਰਾਂ ਨੂੰ ਅਹਿਮਦਾਬਾਦ ਲਈ ਕੀਤਾ ਰਵਾਨਾ

    ਆਈਆਈਐਮ ਅਹਿਮਦਾਬਾਦ ਤੋਂ ਮੈਨੇਜਮੈਂਟ ਅਤੇ ਲੀਡਰਸ਼ਿਪ ਦੀ ਲੈਣਗੇ ਟ੍ਰੇਨਿੰਗ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਦੀ ਟੀਮ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਏਅਰਪੋਰਟ ਤੋਂ ਅਹਿਮਦਾਬਾਦ ਲਈ ਰਵਾਨਾ ਕੀਤਾ। ਹੈਡਮਾਸਟਰਾਂ ਦੀ ਇਹ ਟੀਮ ਅਹਿਮਦਾਬਾਦ ਆਈਆਈਐਮ ਤੋਂ ਮੈਨੇਜਮੈਂਟ ਅਤੇ ਲੀਡਰਸ਼ਿਪ ਦੀ ਟ੍ਰੇਨਿੰਗ ਹਾਸਲ ਕਰੇਗੀ ਅਤੇ ਪੰਜਾਬ ਸਰਕਾਰ ਵੱਲੋਂ ਅਹਿਮਦਾਬਾਦ ਭੇਜਿਆ ਜਾਣ ਵਾਲਾ ਹੈਡਮਾਸਟਰਾਂ ਦਾ ਇਹ ਤੀਜਾ ਬੈਚ ਹੈ।

    ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਸਬੰਧੀ ਜਾਣਕਾਰੀ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਗਈ ਹੈ। ਉਧਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਨੂੰ ਫਿਨਲੈਂਡ ਭੇਜਣ ਦੀ ਤਿਆਰੀ ਚੱਲ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਦੇ ਨਾਲ ਐਮਓਯੂ ਸਾਈਨ ਕੀਤਾ ਗਿਆ ਹੈ। ਇਹ ਐਮਓਯੂ ਅਕਤੂਬਰ ਮਹੀਨੇ ਹੀ ਨਵੀਂ ਦਿੱਲੀ ’ਚ ਸਾਈਨ ਕੀਤਾ ਗਿਆ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।

    RELATED ARTICLES

    Most Popular

    Recent Comments