More
    HomePunjabi Newsਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਵਿਵਾਦ ਹੋਇਆ ਹੋਰ ਡੂੰਘਾ

    ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਵਿਵਾਦ ਹੋਇਆ ਹੋਰ ਡੂੰਘਾ

    ਵੀਸੀ ਨੂੰ ਹਟਾਉਣ ਦੀ ਮੰਗ ’ਤੇ ਅੜੇ ਵਿਦਿਆਰਥੀ, ਭੁੱਖ ਹੜਤਾਲ ਕੀਤੀ ਸ਼ੁਰੂ

    ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਵਾਈਸ ਚਾਂਸਲਰ ਦਰਮਿਆਨ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਵਿਦਿਆਰਥੀ ਯੂਨੀਵਰਸਿਟੀ ਦੇ ਚਾਂਸਲਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ’ਤੇ ਅੜੇ ਹੋਏ ਹਨ। ਵਿਦਿਆਰਥੀਆਂ ਦਾ ਆਰੋਪ ਹੈ ਪਿਛਲੇ 17 ਦਿਨਾਂ ਤੋਂ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਲਈ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਚਲਦਿਆਂ ਵਿਦਿਆਰਥੀਆਂ ਨੇ ਹੁਣ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

    ਵਿਦਿਆਰਥੀਆਂ ਨੇ ਆਪਣੇ ਚਿਹਰਿਆਂ ’ਤੇ ਮਾਸਕ ਲਗਾਏ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਕੀਤੀ ਜਾਂਦੀ ਉਹ ਉਦੋਂ ਤੱਕ ਆਪਣੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਜ਼ਿਕਰਯੋਗ ਹੈ ਕਿ ਇਹ ਵਿਵਾਦ ਲੰਘੀ 22 ਸਤੰਬਰ ਨੂੰ ਉਦੋਂ ਸ਼ੁਰੂ ਹੋਇਆ ਸੀ ਜਦੋਂ ਵੀਸੀ ਵੱਲੋਂ ਅਚਾਨਕ ਗਰਲਜ਼ ਹੋਸਟਲ ਦੀ ਚੈਕਿੰਗ ਕੀਤੀ ਗਈ ਸੀ। ਵਾਈਸ ਚਾਂਸਲਰ ਵੱਲੋਂ ਲੜਕੀਆਂ ਦੇ ਛੋਟੇ ਕੱਪੜਿਆਂ ’ਤੇ ਵੀ ਕੁਮੈਂਟ ਕੀਤਾ ਗਿਆ ਸੀ।

    RELATED ARTICLES

    Most Popular

    Recent Comments