ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਸੈਕਟਰ 2 ਵਿਚ ਸਥਿਤ ਰਿਹਾਇਸ਼ ‘ਚ ਰੱਖੀ ਗਈ ਹੈ। ਮੀਟਿੰਗ ਦਾ ਸਮਾਂ ਬਾਅਦ ਦੁਪਹਿਰ 2 ਵਜੇ ਦਾ ਰੱਖਿਆ ਗਿਆ ਹੈ। ਇਸ ਸਬੰਧੀ ਸ਼ਾਮ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਹੁਣ ਇਸ ਮੀਟਿੰਗ ਦਾ ਸਮਾਂ ਤੇ ਥਾਂ ਬਦਲ ਦਿੱਤੀ ਗਈ ਹੈ।
ਪੰਜਾਬ ਕੈਬਨਿਟ ਦੀ ਭਲਕੇ ਹੋਣ ਵਾਲੀ ਮੀਟਿੰਗ ਦਾ ਸਥਾਨ ਅਤੇ ਸਮਾਂ ਬਦਲਿਆ
RELATED ARTICLES