ਖੇਤੀ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਅੱਜ (ਬੁੱਧਵਾਰ) ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਪੰਜਾਬ ਭਵਨ ਵਿਖੇ ਹੋਵੇਗੀ। ਇਸ ਮੌਕੇ ਵਿਭਾਗ ਦੇ ਸਮੂਹ ਅਧਿਕਾਰੀ ਵੀ ਹਾਜ਼ਰ ਰਹਿਣਗੇ। ਕਿਸਾਨਾਂ ਦਾ ਵਫ਼ਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਮੀਟਿੰਗ ਵਿੱਚ ਸ਼ਾਮਲ ਹੋਵੇਗਾ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਪਣੇ ਸੰਘਰਸ਼ ਦਾ ਐਲਾਨ ਕਰਨਗੇ।
ਖੇਤੀ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਅੱਜ ਅਹਿਮ ਮੀਟਿੰਗ
RELATED ARTICLES