More
    HomePunjabi Newsਬਲਤੇਜ ਪੰਨੂ ਨੇ ਡਾਇਰੈਕਟਰ ਕਮਿਊਨੀਕੇਸ਼ਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

    ਬਲਤੇਜ ਪੰਨੂ ਨੇ ਡਾਇਰੈਕਟਰ ਕਮਿਊਨੀਕੇਸ਼ਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

    ਡਾਇਰੈਕਟਰ ਕਮਿਊਨੀਕੇਸ਼ਨ ਸੋਸ਼ਲ ਮੀਡੀਆ ਮਨਪ੍ਰੀਤ ਕੌਰ ਵਲੋਂ ਵੀ ਅਸਤੀਫਾ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦੋ ਨੇੜਲਿਆਂ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਅਤੇ ਡਾਇਰੈਕਟਰ ਕਮਿਊਨੀਕੇਸ਼ਨਜ਼ ਸੋਸ਼ਲ ਮੀਡੀਆ ਮਨਪ੍ਰੀਤ ਕੌਰ ਨੇ ਵੀ ਆਪਣੇ-ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਦੇ ਓਐਸਡੀ ਉਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਇਸ ਤੋਂ ਬਾਅਦ ਡਾਇਰੈਕਟਰ ਸੰਚਾਰ ਨਵਨੀਤ ਵਧਵਾ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

    ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਹਲਚਲ ਵਧੀ ਹੈ। ਹੁਣ ਚਰਚਾ ਚੱਲ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਦੇ ਭਰੋਸੇਮੰਦ ਇਕ ਵਿਅਕਤੀ ਨੂੰ ਮੁੱਖ ਮੰਤਰੀ ਮਾਨ ਦਾ ਸਲਾਹਕਾਰ ਨਿਯੁਕਤ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦ ਕੇ ਉਨ੍ਹਾਂ ਨਾਲ ਮੀਟਿੰਗ ਵੀ ਕੀਤੀ ਸੀ ਅਤੇ ਵਿਭਾਗਾਂ ਦੇ ਕੰਮਾਂ ਸਬੰਧੀ ਜਾਣਕਾਰੀ ਲਈ ਸੀ। ਪੰਜਾਬ ਸਰਕਾਰ ਦੇ ਕੰਮਾਂ ’ਚ ਆਮ ਆਦਮੀ ਪਾਰਟੀ ਦੀ ਹਾਈਕਮਾਨ ਦੇ ਵਧਦੇ ਦਖਲ ਨੇ ਨਵੀਂ ਚਰਚਾ ਵੀ ਛੇੜ ਦਿੱਤੀ ਹੈ। 

    RELATED ARTICLES

    Most Popular

    Recent Comments