More
    HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ॥

    ਵਿਆਖਿਆ :-ਹੇ ਨਾਨਕ! (ਆਖ- ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ।੧। ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ।੨। ਛੰਤੁ।ਅੰਗ:-927

    RELATED ARTICLES

    Most Popular

    Recent Comments