HomePunjabi Newsਪੰਜਾਬ ਦੀਆਂ ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਟਲੀ

ਪੰਜਾਬ ਦੀਆਂ ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਟਲੀ

ਹਾਈਕੋਰਟ ’ਚ ਹੁਣ ਸੋਮਵਾਰ ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੰਚਾਇਤੀ ਚੋਣਾਂ ਸੰਬੰਧੀ 300 ਦੇ ਕਰੀਬ ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਸ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 14 ਅਕਤੂਬਰ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਲੰਘੇ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ ’ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ।

ਇਸ ਸੰਬੰਧੀ ਅਦਾਲਤ ਦਾ ਵਿਸਥਾਰਤ ਨਿਰਦੇਸ਼ ਵੀ ਆ ਗਿਆ ਹੈ। ਅਦਾਲਤ ਨੇ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ। ਧਿਆਨ ਰਹੇ ਕਿ ਹੁਣ ਪੰਚਾਇਤੀ ਚੋਣਾਂ ਸਬੰਧੀ ਰਿੱਟ ਪਟੀਸ਼ਨਾਂ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ ਅਤੇ 300 ਹੋਰ ਪੰਚਾਇਤਾਂ ਦੇ ਮੁੱਦੇ ਵੀ ਇਕ ਇਕ ਕਰਕੇ ਸੁਣੇ ਜਾਣਗੇ। 

RELATED ARTICLES

Most Popular

Recent Comments