ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
ਵਿਆਖਿਆ:-ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ|ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਅੰਗ:-713