More
    HomePunjabi Newsਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ...

    ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ

    ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੁਣ 17 ਅਕਤੂਬਰ ਨੂੰ ਹੋਵੇਗਾ। ਇਹ ਤੀਜੀ ਵਾਰ ਹੈ ਜਦੋਂ ਸੂਬੇ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ ਬਦਲੀ ਗਈ ਹੈ। ਇਸ ਤੋਂ ਪਹਿਲਾਂ 12 ਅਤੇ 15 ਅਕਤੂਬਰ ਦੀਆਂ ਤਰੀਕਾਂ ਤੈਅ ਕੀਤੀਆਂ ਗਈਆਂ ਸਨ। ਹੁਣ 17 ਅਕਤੂਬਰ ਨੂੰ ਹੋ ਰਹੇ ਸਹੁੰ ਚੁੱਕ ਸਮਾਗਮ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਸਾਂਝੀ ਕੀਤੀ।

    ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਕੇਂਦਰੀ ਲੀਡਰਸ਼ਿਪ ਨੇ ਕਾਰਜਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੁੜ ਦਿੱਲੀ ਬੁਲਾਇਆ ਸੀ। ਇੱਥੇ ਸੈਣੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਜਿੱਥੇ ਦੇਰ ਰਾਤ ਤੱਕ ਮੀਟਿੰਗ ਚੱਲੀ, ਜਿਸ ਵਿਚ ਸਹੁੰ ਚੁੱਕ ਸਮਾਗਮ ਅਤੇ ਨਾਇਬ ਸਿੰਘ ਸੈਣੀ ਮੰਤਰੀ ਮੰਡਲ ਬਾਰੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਮੇਤ ਕਈ ਕੇਂਦਰੀ ਮੰਤਰੀ ਅਤੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਵੀ ਸਮਾਰੋਹ ਵਿਚ ਸ਼ਾਮਿਲ ਹੋਣਗੇ। ਇਹ ਸਹੁੰ ਚੁੱਕ ਸਮਾਗਮ ਪੰਚਕੂਲਾ ਵਿਚ ਹੋਵੇਗਾ।

    RELATED ARTICLES

    Most Popular

    Recent Comments