ਪੰਚਾਇਤੀ ਚੋਣਾਂ ਲਈ ਵੋਟਾਂ ਪੈਣ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ 13 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਸ ਸਬੰਧੀ ਜਾਣਕਾਰੀ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ।
ਉਨ੍ਹਾਂ ਪੋਸਟ ਵਿੱਚ ਲਿਖਿਆ ਹੈ ਕਿ ਪੰਚਾਇਤ ਸੰਮਤੀ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦੇ ਕਤਲ, ਝੋਨੇ ਦੀ ਖਰੀਦ ਵਿੱਚ ਆਏ ਵੱਡੇ ਸੰਕਟ ਅਤੇ ਸੂਬੇ ਅਤੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਚਰਚਾ ਕੀਤੀ ਜਾਵੇਗੀ। ਇਸ ਵਾਰ ਹੋਣ ਵਾਲੀ ਕੋਰ ਕਮੇਟੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਸੀਟਾਂ ਲਈ ਵਿਧਾਨ ਸਭਾ ਉਪ ਚੋਣਾਂ ਹੋਣੀਆਂ ਹਨ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਸ਼ਾਮਲ ਹਨ। ਮੀਟਿੰਗ ਵਿੱਚ ਇਨ੍ਹਾਂ ਸੀਟਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਕਿਉਂਕਿ ਅਕਾਲੀ ਦਲ ਵੱਲੋਂ ਸਾਰੀਆਂ ਸੀਟਾਂ ‘ਤੇ ਲੋਕਾਂ ਤੋਂ ਫੀਡਬੈਕ ਲਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਨਾਂ ਵੀ ਕਮੇਟੀ ਮੈਂਬਰਾਂ ਦੇ ਸਾਹਮਣੇ ਰੱਖੇ ਜਾਣਗੇ।