ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥ ੧ ॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ॥
ਵਿਆਖਿਆ :-ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ – ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ – ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ । ਰਹਾਉ।ਅੰਗ:-671