ਪੰਜਾਬ ਸਰਕਾਰ ਨੇ ਅੰਤਿਮ ਵੋਟਰ ਸੂਚੀ ਤੋਂ ਬਾਅਦ ਪੰਚਾਇਤਾਂ ਵਿੱਚ ਚੱਲ ਰਹੇ ਕੰਮਾਂ ਦੇ ਵੇਰਵੇ ਅਤੇ ਅਧਿਕਾਰੀਆਂ ਤੋਂ ਰਿਕਾਰਡ ਮੰਗਿਆ ਸੀ। ਇਸ ਦੇ ਨਾਲ ਹੀ ਹੁਣ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਵੱਲੋਂ ਬੀ.ਡੀ.ਪੀ.ਓ ਪੱਧਰ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਕੁੱਲ 71 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।


