ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ॥
ਵਿਆਖਿਆ :-ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਅੰਗ:-502