ਕੇਰਲ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਵੀ ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਨੇ ਪਿ੍ਰਅੰਕਾ ਗਾਂਧੀ ਵਾਡਰਾ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਪਿ੍ਰਅੰਕਾ ਗਾਂਧੀ ਦੀ ਇਹ ਪਹਿਲੀ ਲੋਕ ਸਭਾ ਚੋਣ ਹੈ ਅਤੇ ਵਾਇਨਾਡ ਲੋਕ ਸਭਾ ਸੀਟ ’ਤੇ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਦਕਿ ਇਸ ਨਤੀਜਾ 23 ਨਵੰਬਰ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵੱਲੋਂ 15 ਅਕਤੂਬਰ ਨੂੰ 13 ਰਾਜਾਂ ਦੀਆਂ 47 ਵਿਧਾਨ ਸਭਾ ਅਤੇ 2 ਲੋਕ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਸਬੰਧੀ ਐਲਾਨ ਕੀਤਾ ਸੀ।
ਇਨ੍ਹਾਂ ’ਚ ਕੇਰਲ ਦੀ ਵਾਇਨਾਡ ਅਤੇ ਮਹਾਰਾਸ਼ਟਰ ਦੀ ਨਾਂਦੇੜ ਲੋਕ ਸਭਾ ਸੀਟ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 2024 ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵਾਇਨਾਡ ਅਤੇ ਉਤਰ ਪ੍ਰਦੇ ਦੀ ਰਾਏਬਰੇਲੀ ਲੋਕ ਸਭਾ ਸੀਟ ਤੋਂ ਚੋਣ ਲੜ ਕੇ ਜਿੱਤ ਹਾਸਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਰਾਏਬਰੇਲੀ ਸੀਟ ਨੂੰ ਚੁਣਿਆ ਸੀ ਅਤੇ ਵਾਇਨਾਡ ਸੀਟ ਨੂੰ ਛੱਡ ਦਿੱਤਾ ਸੀ। ਕੇਰਲ ਦੀਆਂ ਦੋ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਚੋਣ ਲਈ ਵੀ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।