More
    HomePunjabi Newsਸਮੁੱਚਾ ਸ਼੍ਰੋਮਣੀ ਅਕਾਲੀ ਦਲ ਸਿੰਘ ਸਾਹਿਬ ਦਾ ਕਰਦਾ ਹੈ ਸਤਿਕਾਰ : ਡਾ....

    ਸਮੁੱਚਾ ਸ਼੍ਰੋਮਣੀ ਅਕਾਲੀ ਦਲ ਸਿੰਘ ਸਾਹਿਬ ਦਾ ਕਰਦਾ ਹੈ ਸਤਿਕਾਰ : ਡਾ. ਦਲਜੀਤ ਸਿੰਘ ਚੀਮਾ

    ਸ਼੍ਰੋਮਣੀ ਅਕਾਲੀ ਦਲ ਦਾ ਵਫਦ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ

    ਅੰਮਿ੍ਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਅੱਜ ਵੀਰਵਾਰ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅੰਮਿ੍ਰਤਸਰ ਸਥਿਤ ਗ੍ਰਹਿ ਵਿਖੇ ਮਿਲਿਆ। ਇਸ ਵਫਦ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਿਲ ਸਨ।

    ਬਾਅਦ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸਮੁੱਚੀ ਸਿੱਖ ਕੌਮ ਦੇ ਮਨਾਂ ਅੰਦਰ ਸਿੰਘ ਸਾਹਿਬਾਨ ਲਈ ਬਹੁਤ ਸਤਿਕਾਰ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਿੰਘ ਸਾਹਿਬ ਕੋਲੋਂ ਖਿਮਾ ਜਾਚਨਾ ਕੀਤੀ ਹੈ ਕਿ ਜੇਕਰ ਸਾਡੇ ਸਾਥੀ ਕੋਲੋਂ ਸਿੰਘ ਸਾਹਿਬਾਨ ਦੀ ਸ਼ਾਨ ਦੇ ਖਿਲਾਫ ਕੁਝ ਕਿਹਾ ਗਿਆ ਹੈ ਤਾਂ ਉਹ ਮੁਆਫੀ ਮੰਗਦੇ ਹਨ। ਵਿਰਸਾ ਸਿੰਘ ਵਲਟੋਹਾ ਵਲੋਂ ਕੀਤੀ ਜਾ ਰਹੀ ਬਿਆਨਬਾਜੀ ਬਾਰੇ ਉਨ੍ਹਾਂ ਕਿਹਾ ਕਿ ਉਹ ਹੁਣ ਪਾਰਟੀ ਦੇ ਮੈਂਬਰ ਨਹੀਂ ਹਨ।

    ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਸਤੀਫਾ ਦਿੱਤੇ ਜਾਣ ਸੰਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਅਸਤੀਫਾ ਪਰਵਾਨ ਕਰਨਾ ਜਾਂ ਨਾ ਕਰਨਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿਚ ਹੈ। 

    RELATED ARTICLES

    Most Popular

    Recent Comments