More
    HomePunjabi Newsਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾ-ਮਨਜ਼ੂਰ

    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾ-ਮਨਜ਼ੂਰ

    ਕਿਹਾ : ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪੰਥ ਨੂੰ ਹੈ ਬਹੁਤ ਲੋੜ

    ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਨਾ ਮਨਜ਼ੂਰ ਕਰ ਦਿੱਤਾ ਹੈ। ਅਸਤੀਫ਼ਾ ਨਾ ਮਨਜ਼ੂਰ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪੰਥ ਨੂੰ ਬਹੁਤ ਲੋੜ ਹੈ। ਜਿਸ ਦੇ ਚਲਦਿਆਂ ਮੈਂ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਨਾ-ਮਨਜ਼ੂਰ ਕਰਦਾ ਹਾਂ।

    ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਨੂੰ ਬੇਨਤੀ ਕਿ ਤੁਸੀਂ ਸਾਡੀ ਅਤੇ ਸਿੱਖ ਪੰਥ ਦੀ ਅਗਵਾਈ ਕਰਦੇ ਰਹੋ। ਜ਼ਿਕਰਯੋਗ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵੀਡੀਓ ਜਾਰੀ ਕਰਕੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੁਸ਼ਟੀ ਕੀਤੀ ਸੀ।

    RELATED ARTICLES

    Most Popular

    Recent Comments