ਲੁਧਿਆਣਾ ਵਿਖੇ ਰਾਜ ਸਭਾ ਮੈਂਬਰ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਸੀਨੀਅਰ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਗੋਸ਼ਾਲਾ ਰੋਡ ਗੁਰਦੁਆਰਾ ਗਊਘਾਟ ਵਿਖੇ ਪਹੁੰਚੇ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ। ਸੰਤ ਸੀਚੇਵਾਲ ਪਿਛਲੇ ਕਾਫੀ ਸਮੇਂ ਤੋਂ ਬੁੱਢੇ ਨਾਲੇ ਦੀ ਸਫਾਈ ਲਈ ਯਤਨਾਂ ਵਿੱਚ ਲੱਗੇ ਹੋਏ ਹਨ। ਜਾਣਕਾਰੀ ਦਿੰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪਵਿੱਤਰ ਬੁੱਢੇ ਨਾਲੇ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ।
ਲੁਧਿਆਣਾ ਪਹੁੰਚੇ ਸੰਤ ਬਲਵੀਰ ਸਿੰਘ ਸੀਚੇਵਾਲ ਬੁੱਢੇ ਨਾਲੇ ਦੀ ਹਾਲਤ ਤੇ ਜਤਾਈ ਚਿੰਤਾ
RELATED ARTICLES