ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕਾਂਡ ਦੇ 10ਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਭਗਵੰਤ ਸਿੰਘ ਨੂੰ ਨਵੀਂ ਮੁੰਬਈ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਭਗਵੰਤ ਸਿੰਘ ਇੱਕ ਮੁਲਜ਼ਮ ਨਾਲ ਹਥਿਆਰਾਂ ਸਮੇਤ ਉਦੈਪੁਰ ਤੋਂ ਮੁੰਬਈ ਗਿਆ ਸੀ। ਉਹ ਸ਼ੁਰੂ ਤੋਂ ਹੀ ਸ਼ੂਟਰਾਂ ਅਤੇ ਸਾਜ਼ਿਸ਼ਕਾਰਾਂ ਦੇ ਸੰਪਰਕ ਵਿੱਚ ਸੀ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀਆਂ 15 ਟੀਮਾਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਇੱਕ ਦਿਨ ਪਹਿਲਾਂ 19 ਅਕਤੂਬਰ ਨੂੰ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕਾਂਡ ਦੇ 10ਵੇਂ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
RELATED ARTICLES