More
    HomePunjabi Newsਬਰਨਾਲਾ ’ਚ ‘ਆਪ’ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦਾ ਆਪਣਿਆਂ ਵਲੋਂ ਹੀ...

    ਬਰਨਾਲਾ ’ਚ ‘ਆਪ’ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦਾ ਆਪਣਿਆਂ ਵਲੋਂ ਹੀ ਵਿਰੋਧ

    ਗੁਰਦੀਪ ਸਿੰਘ ਬਾਠ ਨੇ ਧਾਲੀਵਾਲ ਖਿਲਾਫ ਚੁੱਕਿਆ ਝੰਡਾ

    ਬਰਨਾਲਾ/ਬਿਊਰੋ ਨਿਊਜ਼

    ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਆਪਣੀ ਹੀ ਪਾਰਟੀ ਦੇ ਕੁਝ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਸਦ ਮੈਂਬਰ ਮੀਤ ਹੇਅਰ ਦੇ ਇਕ ਨਜ਼ਦੀਕੀ ਰਿਸ਼ਤੇਦਾਰ ਹਰਿੰਦਰ ਸਿੰਘ ਧਾਲੀਵਾਲ ਨੂੰ ‘ਆਪ’ ਨੇ ਟਿਕਟ ਦਿੱਤੀ ਹੈ, ਜਿਸਦਾ ਵਿਰੋਧ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਕਰ ਰਹੇ ਹਨ।

    ਗੁਰਦੀਪ ਸਿੰਘ ਬਾਠ ਹੀ ਪਾਰਟੀ ਦੀ ਟਿਕਟ ਦਾ ਦਾਅਵੇਦਾਰ ਸੀ ਅਤੇ ਉਸਨੇ ਹੁਣ ‘ਆਪ’ ਉਮੀਦਵਾਰ ਦੇ ਖਿਲਾਫ ਝੰਡਾ ਚੁੱਕਿਆ ਹੈ। ਇਸਦੇ ਚੱਲਦਿਆਂ ਪਾਰਟੀ ਦੇ ਕੁਝ ਸੀਨੀਅਰ ਆਗੂ ਗੁਰਦੀਪ ਬਾਠ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਵੀ ਪਹੁੰਚੇ, ਪਰ ਬਾਠ ਆਪਣੇ ਫੈਸਲੇ ’ਤੇ ਦਿ੍ਰੜ੍ਹ ਹਨ। ਗੁਰਦੀਪ ਸਿੰਘ ਬਾਠ ਵਲੋਂ ਬਰਨਾਲਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ 13 ਨਵੰਬਰ ਨੂੰ ਹੋਣੀ ਹੈ। 

    RELATED ARTICLES

    Most Popular

    Recent Comments