ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸ ਦੌਰਾਨ ਅੱਜ ਕੇਂਦਰ ਸਰਕਾਰ ਪੰਜਾਬ ਦੇ ਰਾਈਸ ਮਿੱਲਰਾਂ ਨਾਲ ਮੀਟਿੰਗ ਕਰਨ ਜਾ ਰਹੀ ਹੈ। ਇਹ ਮੀਟਿੰਗ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬੁਲਾਈ ਹੈ। ਇਸ ਵਿੱਚ ਰਾਈਸ ਮਿੱਲਰ ਆਪਣਾ ਮੁੱਦਾ ਉਠਾਉਣਗੇ। ਇਸ ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਮੇਘਵਾਲ ਅਤੇ ਸੀਨੀਅਰ ਭਾਜਪਾ ਨੇਤਾ ਤਰੁਣ ਚੁਘ ਵੀ ਮੌਜੂਦ ਰਹਿਣਗੇ। ਹਾਲਾਂਕਿ ਇਸ ਤੋਂ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਜ਼ੋਰਾਂ ‘ਤੇ ਚੱਲ ਰਹੀ ਹੈ।
ਕੇਂਦਰ ਸਰਕਾਰ ਪੰਜਾਬ ਦੇ ਰਾਈਸ ਮਿੱਲਰਾਂ ਨਾਲ ਕਰੇਗੀ ਅੱਜ ਮੀਟਿੰਗ
RELATED ARTICLES


