More
    HomePunjabi Newsਪਿ੍ਅੰਕਾ ਗਾਂਧੀ ਨੇ ਵਾਇਨਾਡ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

    ਪਿ੍ਅੰਕਾ ਗਾਂਧੀ ਨੇ ਵਾਇਨਾਡ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

    ਕਾਂਗਰਸੀ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਰਹੇ ਮੌਜੂਦ

    ਵਾਇਨਾਡ/ਬਿਊਰੋ ਨਿਊਜ਼ : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ, ਗਾਂਧੀ ਅਤੇ ਰਾਬਰਟ ਵਾਡਰਾ ਵੀ ਮੌਜੂਦ ਸਨ। ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵੱਲੋਂ ਇਕ ਰੋਡ ਸ਼ੋਅ ਵੀ ਕੀਤਾ ਗਿਆ।

    ਪਿ੍ਰਅੰਕਾ ਗਾਂਧੀ ਪਹਿਲੀ ਵਾਰ ਚੋਣ ਮੈਦਾਨ ਵਿਚ ਉਤਰੇ ਹਨ ਅਤੇ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਦੇ ਖਿਲਾਫ਼ ਨਾਵਿਆ ਹਰੀਦਾਸ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜ਼ਿਕਰਯੋਗ ਹੈ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵਾਇਨਾਡ ਅਤੇ ਰਾਏਬਰੇਲੀ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਜਿਸ ਤੋਂ ਬਾਅਦ ਗਾਂਧੀ ਪਰਿਵਾਰ ਨੇ ਰਾਏਬਰੇਲੀ ਸੀਟ ਨੂੰ ਚੁਣਿਆ ਸੀ ਅਤੇ ਵਾਇਨਾਡ ਸੀਟ ਨੂੰ ਛੱਡ ਦਿੱਤਾ ਸੀ। ਵਾਇਨਾਡ ਲੋਕ ਸਭਾ ਸੀਟ ਲਈ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਇਸਦਾ ਨਤੀਜਾ 23 ਨਵੰਬਰ ਨੂੰ ਐਲਾਨਿਆ ਜਾਵੇਗਾ।

    RELATED ARTICLES

    Most Popular

    Recent Comments