ਭਾਰਤੀ ਫੌਜ ਵਿੱਚ ਅਗਨੀਵੀਰ ਭਰਤੀ ਲਈ ਸਪੋਰਟਸ ਕਾਲਜ ਜਲੰਧਰ ਵਿਖੇ 6 ਤੋਂ 13 ਨਵੰਬਰ ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ ਭਾਗ ਲੈਣ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨੌਜਵਾਨ ਸ਼ਿਰਕਤ ਕਰਨਗੇ। ਅੱਜ ਯਾਨੀ ਬੁੱਧਵਾਰ ਨੂੰ ਭਾਰਤੀ ਫੌਜ, ਜਲੰਧਰ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਨਿਰੀਖਣ ਲਈ ਪਹੁੰਚੇ। ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਉਹ ਉਮੀਦਵਾਰ ਇਸ ਭਰਤੀ ਰੈਲੀ ਵਿੱਚ ਭਾਗ ਲੈਣ ਦੇ ਯੋਗ ਹੋਣਗੇ। ਜਿਨ੍ਹਾਂ ਨੇ ਪਹਿਲਾਂ ਹੀ ਭਾਰਤੀ ਫੌਜ ਦੀ ਵੈੱਬਸਾਈਟ www.joinindianarmy.nic.in ‘ਤੇ ਆਪਣੇ ਆਪ ਨੂੰ ਰਜਿਸਟਰ ਕਰ ਲਿਆ ਹੈ।
ਜਲੰਧਰ ‘ਚ 6 ਤੋਂ 13 ਨਵੰਬਰ ਤੱਕ ਹੋਵੇਗੀ ਭਾਰਤੀ ਫੌਜ ਵਿੱਚ ਅਗਨੀਵੀਰ ਭਰਤੀ ਰੈਲੀ
RELATED ARTICLES