ਸੋਰਠਿ ਮਹਲਾ ੫ ਘਰੁ ੧ . ਸਾ ਅਸਟਪਦੀਆ ੴ ਸਤਿਗੁਰ ਪ੍ਰਸਾਦਿ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਵਿਆਖਿਆ:-ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ {ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ {ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਅੰਗ:-639