ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੋੜਵਾਂ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਝੋਨੇ ਦੀ ਫਸਲ ਦੀ ਲਿਫਟਿੰਗ ਨਾ ਹੋਣ ਦੇ ਪਿੱਛੇ ਕੇਂਦਰ ਸਰਕਾਰ ਜਿੰਮੇਵਾਰ ਹੈ ਅਤੇ ਖੁਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਹੀ ਮੈਂਬਰ ਹਨ। ਹਰਪਾਲ ਚੀਮਾ ਨੇ ਕੈਪਟਨ ਦੀ ਉਸ ਗੱਲ ਦਾ ਜਵਾਬ ਦਿੱਤਾ ਹੈ ਜਿਸ ਵਿੱਚ ਕੈਪਟਨ ਨੇ ਕਿਹਾ ਸੀ ਕਿ ਉਹਨਾਂ ਦੇ 10 ਸਾਲ ਦੇ ਰਾਜ ਵਿੱਚ ਕਿਸਾਨਾਂ ਨੂੰ ਕਦੇ ਵੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਸੀ।
ਮੰਤਰੀ ਹਰਪਾਲ ਚੀਮਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਮੋੜਵਾਂ ਜਵਾਬ
RELATED ARTICLES