ਭਾਰਤੀ ਟੀਮ ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਹਾਰ ਗਈ ਹੈ। ਟੀਮ ਇੰਡੀਆ ਨੂੰ ਪੁਣੇ ‘ਚ ਖੇਡੇ ਗਏ ਦੂਜੇ ਟੈਸਟ ‘ਚ ਕੀਵੀਆਂ ਨੇ 113 ਦੌੜਾਂ ਨਾਲ ਹਰਾਇਆ ਸੀ। ਇਸ ਜਿੱਤ ਨਾਲ ਕੀਵੀਆਂ ਨੇ 3 ਮੈਚਾਂ ਦੀ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਆਖਰੀ ਮੈਚ 1 ਨਵੰਬਰ ਤੋਂ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਦੇ ਤੀਜੇ ਦਿਨ ਸ਼ਨੀਵਾਰ ਨੂੰ 359 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੂਜੀ ਪਾਰੀ ‘ਚ 245 ਦੌੜਾਂ ਹੀ ਬਣਾ ਸਕੀ।
ਨਿਊਜ਼ੀਲੈਂਡ ਨੇ ਦੂਜੀ ਪਾਰੀ ਵਿੱਚ 255 ਦੌੜਾਂ ਬਣਾਈਆਂ। ਪਹਿਲੀ ਪਾਰੀ ਵਿੱਚ ਕੀਵੀਆਂ ਨੇ 259 ਦੌੜਾਂ ਬਣਾਈਆਂ ਅਤੇ ਭਾਰਤ ਨੇ 156 ਦੌੜਾਂ ਬਣਾਈਆਂ। ਮਿਸ਼ੇਲ ਸੈਂਟਨਰ ਨੇ ਪਹਿਲੀ ਪਾਰੀ ਵਿੱਚ 7 ਅਤੇ ਦੂਜੀ ਪਾਰੀ ਵਿੱਚ 6 ਵਿਕਟਾਂ ਲਈਆਂ। ਭਾਰਤੀ ਟੀਮ 12 ਸਾਲ ਬਾਅਦ ਘਰੇਲੂ ਮੈਦਾਨ ‘ਤੇ ਟੈਸਟ ਸੀਰੀਜ਼ ਹਾਰੀ ਹੈ। ਟੀਮ ਦੀ ਆਖਰੀ ਹਾਰ 2012 ‘ਚ ਇੰਗਲੈਂਡ ਖਿਲਾਫ ਹੋਈ ਸੀ।


