More
    HomePunjabi Newsਪਾਕਿਸਤਾਨੀ ਪੰਜਾਬ ਦੀ ਮੰਤਰੀ ਨੇ ਲਾਹੌਰ ’ਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ...

    ਪਾਕਿਸਤਾਨੀ ਪੰਜਾਬ ਦੀ ਮੰਤਰੀ ਨੇ ਲਾਹੌਰ ’ਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ

    ਅੰਮਿ੍ਤਸਰ ਤੇ ਦਿੱਲੀ ਦੀਆਂ ਹਵਾਵਾਂ ਲਾਹੌਰ ਵਿਚ ਪ੍ਰਦੂਸ਼ਣ ਦਾ ਕਾਰਨ : ਮਰੀਅਮ ਔਰੰਗਜੇਬ

    ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨੀ ਪੰਜਾਬ ਦੀ ਮਹਿਲਾ ਮੰਤਰੀ ਮਰੀਅਮ ਔਰੰਗਜੇਬ ਨੇ ਪਾਕਿਸਤਾਨੀ ਪੰਜਾਬ ਵਿਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਅੰਮਿ੍ਤਸਰ ਤੇ ਦਿੱਲੀ ਦੀਆਂ ਹਵਾਵਾਂ ਲਾਹੌਰ ਵਿਚ ਪ੍ਰਦੂਸ਼ਣ ਦਾ ਮੁੱਖ ਕਾਰਨ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਇਹ ਹਵਾ ਪ੍ਰਦੂਸ਼ਣ ਹੋਰ ਵੀ ਵਧਣ ਦੀ ਸੰਭਾਵਨਾ ਹੈ। ਮਰੀਅਮ ਔਰੰਗਜੇਬ ਨੇ ਕਿਹਾ ਕਿ ਭਾਰਤ ਵਾਲੇ ਪਾਸੇ ਤੋਂ ਹਵਾ ਪ੍ਰਦੂਸ਼ਣ ਆਉਣ ਕਾਰਣ ਲਾਹੌਰ ਵਿਚ ਏਅਰ ਕਵਾਲਟੀ ਇੰਡੈਕਸ 1173 ਹੋ ਗਿਆ ਹੈ। ਉਹਨਾਂ ਦੱਸਿਆ ਕਿ ਜਲਦੀ ਹੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਭਾਰਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧੀ ਪੱਤਰ ਲਿਖਿਆ ਜਾਵੇਗਾ।

    ਜ਼ਿਕਰਯੋਗ ਹੈ ਕਿ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਲਾਹੌਰ ਦੇ ਸਕੂਲਾਂ ਨੂੰ ਇਕ ਹਫਤੇ ਲਈ ਬੰਦ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਇਕ ਹਫਤੇ ਤੱਕ ਬੱਚਿਆਂ ਦੀ ਔਨਲਾਈਨ ਕਲਾਸ ਲੱਗੇਗੀ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ 50 ਫੀਸਦੀ ਕੰਮ ਘਰਾਂ ਤੋਂ ਹੀ ਕਰਨ ਲਈ ਕਿਹਾ ਗਿਆ ਹੈ।

    RELATED ARTICLES

    Most Popular

    Recent Comments