ਦੋਵੇਂ ਆਗੂਆਂ ਨੇ ਇਸ ਮੁਲਾਕਾਤ ਨੂੰ ਗੈਰਾਜਨੀਤਿਕ ਮੁਲਾਕਾਤ ਦੱਸਿਆ
ਜਲੰਧਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਦੇ ਨਾਲ ਉਨ੍ਹਾਂ ਦੇ ਘਰ ਪਹੁੰਚ ਕੇ ਮੁਲਾਕਾਤ ਕੀਤੀ। ਇਸ ਸਬੰਧੀ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਵੱਲੋਂ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਇਹ ਮੁਲਾਕਾਤ ਇਕ ਆਮ ਮੁਲਾਕਾਤ ਸੀ ਅਤੇ ਇਸ ਨੂੰ ਰਾਜਨੀਤੀ ਨਾਲ ਜੋੜ ਕੇ ਨਾ ਦੇਖਿਆ ਜਾਵੇ।
ਜੈਵੀਰ ਵੱਲੋਂ ਸ਼ੇਅਰ ਕੀਤੀ ਗਈ ਪੋਸਟ ’ਚ ਲਿਖਿਆ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਮੇਰੇ ਬਹੁਤ ਵਧੀਆ ਮਿੱਤਰ ਹਨ ਅਤੇ ਉਨ੍ਹਾਂ ਨੂੰ ਮਿਲ ਕੇ ਮੈਨੂੰ ਬਹੁਤ ਖੁਸ਼ੀ ਹੋਈ। ਉਨ੍ਹਾਂ ਅੱਗੇ ਲਿਖਿਆ ਕਿ ਜਲੰਧਰ ਸਥਿਤ ਮੇਰੇ ਘਰ ਖਾਣਾ ਖਾਣ ਮੌਕੇ ਗੈਰ ਰਾਜਨੀਤਿਕ ਵਧੀਆ ਗੱਪਸ਼ੱਪ ਹੋਈ। ਜਲੰਧਰ ਦੇ ਦੋ ਲੜਕੇ ਆਪਸ ਵਿਚ ਮਿਲੇ ਅਤੇ ਦੋਵੇਂ ਆਗੂਆਂ ਨੇ ਇਸ ਮੁਲਾਕਾਤ ਨੂੰ ਗੈਰਾਜਨੀਤਿਕ ਮੁਲਾਕਾਤ ਦੱਸਿਆ ਹੈ।