ਚੰਡੀਗੜ੍ਹ: ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡੇਰੇ ਦੇ ਨਵੇਂ ਉੱਤਰਾਧਿਕਾਰੀ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਧਾਰਮਿਕ ਮਾਮਲਿਆਂ ਤੋਂ ਇਲਾਵਾ ਪੰਜਾਬ ਦੇ ਹੋਰ ਮਹੱਤਵਪੂਰਣ ਵਿਸ਼ਿਆਂ ‘ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਸਮਾਜਿਕ ਸੁਧਾਰ ਅਤੇ ਧਾਰਮਿਕ ਅਮਨ-ਚੈਨ ਨੂੰ ਮਜ਼ਬੂਤ ਬਣਾਉਣ ਦੇ ਮੱਦੇਨਜ਼ਰ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਢਿੱਲੋ ਨੇ ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ
RELATED ARTICLES