ਸੋਰਠਿ ਮਹਲਾ ੯ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥
ਵਿਆਖਿਆ:-(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ। ੧। ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧। ਅੰਗ:-631