HomePunjabi Newsਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਸਸਪੈਂਸ਼ਨ ਆਰਡਰ ਹਾਈ ਕੋਰਟ ਨੇ ਕੀਤੇ ਰੱਦ

ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਸਸਪੈਂਸ਼ਨ ਆਰਡਰ ਹਾਈ ਕੋਰਟ ਨੇ ਕੀਤੇ ਰੱਦ

ਉਮਰਾਨੰਗਲ ਖਿਲਾਫ਼ ਬਹਿਬਲ ਕਲਾਂ ਗੋਲੀਕਾਂਡ ਦਾ ਮਾਮਲਾ ਹੈ ਦਰਜ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਸਸਪੈਂਸ਼ਨ ਆਰਡਰ ਨੂੰ ਰੱਦ ਕਰਦੇ ਹੋਏ, ਉਨ੍ਹਾਂ ਨੂੰ ਮੁੜ ਤੋਂ ਬਹਾਲ ਕਰਨ ਦਾ ਹੁਕਮ ਦਿੱਤਾ ਹੈ। ਉਮਰਾਨੰਗਲ ਖਿਲਾਫ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਐਫਆਈਆਰ ਦਰਜ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਸਸਪੈਂਡ ਕੀਤਾ ਗਿਆ ਸੀ।

ਉਮਰਾਨੰਗਲ ਨੇ ਪਹਿਲਾਂ ਮੁਅੱਤਲੀ ਦੇ ਹੁਕਮਾਂ ਨੂੰ ਕੈਟ ’ਚ ਚੁਣੌਤੀ ਦਿੱਤੀ ਸੀ ਪ੍ਰੰਤੂ ਕੈਟ ਵੱਲੋਂ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਆਪਣੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੋਈ ਸੁਣਵਾਈ ਦੌਰਾਨ ਇਹ ਫੈਸਲਾ ਸੁਣਾਇਆ ਗਿਆ ਹੈ।

RELATED ARTICLES

Most Popular

Recent Comments