More
    HomePunjabi Newsਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

    ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

    ਚਾਹਲ ਦੀ ਗਿ੍ਫ਼ਤਾਰੀ ’ਤੇ ਲੱਗੀ ਰੋਕ, ਜਾਂਚ ’ਚ ਸਹਿਯੋਗ ਕਰਨ ਦਾ ਦਿੱਤਾ ਹੁਕਮ

    ਚੰਡੀਗੜ੍ਹ/ਬਿਊਰੋ ਨਿਊਜ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ’ਚ ਘਿਰੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਦੀ ਗਿ੍ਰਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਮਾਨਯੋਗ ਸੁਪਰੀਮ ਕੋਰਟ ਨੇ ਹੁਕਮ ਦਿੰਦਿਆਂ ਕਿਹਾ ਕਿ ਪਟੀਸ਼ਨ ਕਰਤਾ ਨੂੰ ਗਿ੍ਰਫ਼ਤਾਰ ਕਰਕੇ ਸਜ਼ਾ ਨਾ ਦਿੱਤੀ ਜਾਵੇ।

    ਕੋਰਟ ਨੇ ਚਾਹਲ ਨੂੰ ਹੁਕਮ ਦਿੰਦਿਆਂ ਜਾਂਚ ਵਿਚ ਪੂਰਾ ਸਹਿਯੋਗ ਦੇਣ ਦਾ ਹੁਕਮ ਵੀ ਸੁਣਾਇਆ ਹੈ ਜਦਕਿ ਪੰਜਾਬ ਸਰਕਾਰ ਕੋਲੋਂ ਵੀ ਇਸ ਮਾਮਲੇ ’ਚ ਚਾਰ ਹਫਤਿਆਂ ’ਚ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 25 ਅਕਤੂਬਰ ਨੂੰ ਪਟਿਆਲਾ ਦੀ ਅਦਾਲਤ ਨੇ ਭਰਤਇੰਦਰ ਚਾਹਲ ਖਿਲਾਫ ਗਿ੍ਰਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਚਾਹਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਅਤੇ ਉਹ ਜਾਂਚ ’ਚ ਸਹਿਯੋਗ ਕਰਨ ਦੇ ਲਈ ਤਿਆਰ ਹੈ। ਵਿਜੀਲੈਂਸ ਦੇ ਆਰੋਪਾਂ ਅਨੁਸਾਰ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ’ਤੇ ਕਾਫ਼ੀ ਸੰਪਤੀ ਬਣਾਈ ਹੈ।

    RELATED ARTICLES

    Most Popular

    Recent Comments