More
    HomePunjabi Newsਆਸਟਰੇਲੀਆ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਿਆ ਗਿਆ...

    ਆਸਟਰੇਲੀਆ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਿਆ ਗਿਆ ਝੀਲ ਦਾ ਨਾਂ

    ਵਿਕਟੋਰੀਆ ਸਰਕਾਰ ਨੇ ਲੰਗਰ ਲਈ 6 ਲੱਖ ਡਾਲਰ ਦੇਣ ਦਾ ਵੀ ਕੀਤਾ ਐਲਾਨ

    ਅੰਮਿ੍ਤਸਰ/ਬਿਊਰੋ ਨਿਊਜ਼ : ਆਸਟਰੇਲੀਆ ਦੇ ਵਿਕਟੋਰੀਆ ਸੂਬੇ ’ਚ ਸਿੱਖ ਭਾਈਚਾਰੇ ਅਤੇ ਉਨ੍ਹਾਂ ਯੋਗਦਾਨ ਦਾ ਸਨਮਾਨ ਕਰਦੇ ਹੋਏ ਬਰਵਿਕ ਸਪਰਿੰਗਜ਼ ਖੇਤਰ ਦੀ ਇਕ ਝੀਲ ਦਾ ਨਾਮ ‘ਸ੍ਰੀ ਗੁਰੂ ਨਾਨਕ ਦੇਵ’ ਦੇ ਨਾਮ ’ਤੇ ਰੱਖਿਆ ਗਿਆ ਹੈ। ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ।

    ਵਿਕਟੋਰੀਅਨ ਮਲਟੀਕਲਚਰਲ ਅਫੇਅਰਜ਼ ਮੰਤਰੀ ਇੰਗਰਿਡ ਸਟਿਟ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵਿਕਟੋਰੀਆ ’ਚ ਲੰਗਰ ਲਗਾਉਣ ਦੇ ਲਈ 6 ਲੱਖ ਡਾਲਰ ਦਾ ਦਾਨ ਵੀ ਦੇਵੇਗੀ। ਆਸਟਰੇਲੀਆ ਦੇ ਵਿਕਟੋਰੀਆ ਸੂਬਾ ’ਚ ‘ਨਾਮ ਅ ਪਲੇਸ’ ਮੁਹਿੰਮ ਦੇ ਤਹਿਤ ਬਰਵਿਕ ਸਪਰਿੰਗਜ਼ ਝੀਲ ਦਾ ਨਾਮ ਬਦਲ ਕੇ ‘ਗੁਰੂ ਨਾਨਕ ਝੀਲ’ ਰੱਖਿਆ ਗਿਆ। ਵਿਕਟੋਰੀਆ ਸਰਕਾਰ ਦੀ ਇਹ ਮੁਹਿੰਮ ਸਮਾਜ ਦੇ ਘੱਟਗਿਣਤੀ ਅਤੇ ਵਿਸ਼ੇਸ਼ ਭਾਈਚਾਰਿਆਂ ਦੇ ਪ੍ਰਮੁੱਖ ਵਿਅਕਤੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਇਸ ਪਹਿਲ ਦੇ ਤਹਿਤ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਝੀਲ ਦਾ ਨਾਮਕਰਨ ਕੀਤਾ ਗਿਆ, ਜੋ ਕਿ ਸਿੱਖ ਭਾਈਚਾਰੇ ਦੇ ਲਈ ਬਹੁਤ ਮਾਣ ਵਾਲੀ ਗੱਲ ਹੈ।

    RELATED ARTICLES

    Most Popular

    Recent Comments