More
    HomePunjabi Newsਪੰਜਾਬ ਤੇ ਚੰਡੀਗੜ੍ਹ ’ਚ ਫੈਲੀ ਧੂਆਂਖੀ ਧੁੰਦ

    ਪੰਜਾਬ ਤੇ ਚੰਡੀਗੜ੍ਹ ’ਚ ਫੈਲੀ ਧੂਆਂਖੀ ਧੁੰਦ

    ਹਵਾਈ ਉਡਾਣਾਂ ’ਚ ਹੋ ਰਹੀ ਦੇਰੀ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕਾਂ ਨੇ ਅੱਜ ਬੁੱਧਵਾਰ ਨੂੰ ਧੂਆਂਖੀ ਧੁੰਦ ਦੀ ਸੰਘਣੀ ਚਾਦਰ ਦਾ ਸਾਹਮਣਾ ਕੀਤਾ। ਇਸ ਦੌਰਾਨ ਏਅਰ ਕੁਆਲਿਟੀ ਇੰਡੈਕਸ 339 ਦਰਜ ਕੀਤਾ ਗਿਆ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਧੂੰਏਂ ਨੇ ਪੰਜਾਬ, ਚੰਡੀਗੜ੍ਹ ਅਤੇ ਇਸਦੇ ਨੇੜਲੇ ਖੇਤਰਾਂ ਵਿੱਚ ਵਿਜੀਬਿਲਟੀ ਨੂੰ ਕਾਫੀ ਘਟਾ ਦਿੱਤਾ। ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਹਵਾਈ ਉਡਾਣਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ।

    ਇਸਦੇ ਚੱਲਦਿਆਂ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਡੀਜ਼ਲ ਜਨਰੇਟਰ  ਸੈੱਟਾਂ ਦੀ ਵਰਤੋਂ ’ਤੇ ਚੰਡੀਗੜ੍ਹ ਵਿੱਚ ਪਾਬੰਦੀ ਲਗਾਈ ਜਾ ਰਹੀ ਹੈ। ਇਸਦੀ ਵਰਤੋਂ ਦੀ ਇਜਾਜ਼ਤ ਹੁਣ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਵੱਲੋਂ ਦਿੱਤੀ ਜਾਵੇਗੀ। ਚੰਡੀਗੜ੍ਹ ਇਸ ਸਮੇਂ ਦੇਸ਼ ਦਾ ਦੂਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਅਜਿਹੇ ਪ੍ਰਦੂਸ਼ਣ ਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਪੇਸ਼ ਆ ਰਹੀ ਹੈ ਅਤੇ ਸਿਹਤ ਵਿਭਾਗ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਵੀ ਦਿੱਤੀ ਹੈ। 

    RELATED ARTICLES

    Most Popular

    Recent Comments