More
    HomePunjabi Newsਚੋਣ ਕਮਿਸ਼ਨ ਨੇ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਨੂੰ ਭੇਜਿਆ ਨੋਟਿਸ

    ਚੋਣ ਕਮਿਸ਼ਨ ਨੇ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਨੂੰ ਭੇਜਿਆ ਨੋਟਿਸ

    ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੇ ਚੋਣ ਕਮਿਸ਼ਨ ਨੂੰ ਭੇਜਿਆ ਨੋਟਿਸ ਦਾ ਜਵਾਬ

    ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜ ਰਹੇ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਢਿੱਲੋਂ ਨੂੰ ਇਸ ਨੋਟਿਸ ਦਾ ਜਵਾਬ 24 ਘੰਟੇ ਅੰਦਰ ਦਾਖਲ ਕਰਨ ਲਈ ਕਿਹਾ ਗਿਆ ਹੈ ਅਤੇ ਢਿੱਲੋਂ ਖਿਲਾਫ਼ ਕਾਂਗਰਸ ਪਾਰਟੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਕਾਂਗਰਸ ਪਾਰਟੀ ਦਾ ਆਰੋਪ ਹੈ ਕਿ ‘ਆਪ’ ਉਮੀਦਵਾਰ ਢਿੱਲੋਂ ਵੱਲੋਂ ਛਪਵਾਏ ਗਏ ਪੋਸਟਰਾਂ ’ਤੇ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਦੀ ਫੋਟੋ ਲਗਾਈ ਹੈ ਅਤੇ ਇਨ੍ਹਾਂ ਦੋਵੇਂ ਆਗੂਆਂ ਦੇ ਚਿਹਰਿਆਂ ’ਤੇ ਕਰਾਸ ਦਾ ਨਿਸ਼ਾਨ ਲਗਾਇਆ ਗਿਆ ਹੈ।

    ਰਿਟਰਨਿੰਗ ਅਫ਼ਸਰ ਨੇ ਨੋਟਿਸ ਜਾਰੀ ਕਰਦੇ ਹੋਏ ਕਿਹਾ ਕਿ ਬਿਨਾ ਮਨਜ਼ੂਰੀ ਤੋਂ ਪੋਸਟਰਾਂ ’ਤੇ ਤਸਵੀਰ ਨਹੀਂ ਲਗਾਈ ਜਾ ਸਕਦੀ ਅਤੇ ਅਜਿਹੇ ਪੋਸਟਰਾਂ ਨੂੰ ਤੁੰਰਤ ਹਟਾਉਣ ਦਾ ਹੁਕਮ ਦਿੱਤਾ ਗਿਆ ਹੈ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ‘ਆਪ’ ਉਮੀਦਵਾਰ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਭੇਜਿਆ ਗਿਆ ਸੀ ਅਤੇ ਦੋਵੇਂ ਆਗੂਆਂ ਵੱਲੋਂ ਚੋਣ ਕਮਿਸ਼ਨ ਨੂੰ ਆਪਣਾ-ਆਪਣਾ ਜਵਾਬ ਭੇਜ ਦਿੱਤਾ ਗਿਆ ਹੈ।

    RELATED ARTICLES

    Most Popular

    Recent Comments