More
    HomePunjabi Newsਉਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਦੇ ਬੱਚਾ ਵਾਰਡ ’ਚ ਅੱਗ ਲੱਗਣ...

    ਉਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਦੇ ਬੱਚਾ ਵਾਰਡ ’ਚ ਅੱਗ ਲੱਗਣ ਕਾਰਨ 10 ਬੱਚਿਆਂ ਦੀ ਹੋਈ ਮੌਤ

    39 ਬੱਚਿਆਂ ਨੂੰ ਖਿੜਕੀਆਂ ਤੋੜ ਕੇ ਸੁਰੱਖਿਅਤ ਕੱਢਿਆ ਬਾਹਰ

    ਝਾਂਸੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਬੱਚਾ ਵਾਰਡ ਵਿੱਚ ਲੰਘੀ ਦੇਰ ਅੱਗ ਲੱਗਣ ਕਾਰਨ 10 ਬੱਚਿਆਂ ਦੀ ਮੌਤ ਹੋ ਗਈ। ਜਦਕਿ ਵਾਰਡ ਦੀ ਖਿੜਕੀ ਤੋੜ ਕੇ 39 ਬੱਚਿਆਂ ਸੁਰੱਖਿਅਤ ਬਾਹਰ ਕੱਢਿਆ ਗਿਆ। ਰਾਤ 10 ਵਜੇ ਆਕਸੀਜਨ ਕੰਸੈਂਟਰ ’ਚ ਸਪਾਰਕਿੰਗ ਕਾਰਨ ਅੱਗ ਲੱਗ ਗਈ ਅਤੇ ਫਿਰ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਅੱਗ ਪੂਰੇ ਵਾਰਡ ’ਚ ਫੈਲ ਗਈ।

    ਸੂਚਨਾ ਮਿਲਣ ਤੋਂ ਬਾਅਦ ਫਾਇਰ ਬਿ੍ਰਗੇਡ ਦੀਆਂ 6 ਗੱਡੀਆਂ ਨੇ ਦੋ ਘੰਟੇ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ। ਹਾਦਸੇ ਤੋਂ ਬਾਅਦ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਉਚ ਪੱਧਰੀ ਮੀਟਿੰਗ ਕੀਤੀ ਅਤੇ ਉਨ੍ਹਾਂ ਘਟਨਾ ਸਬੰਧੀ ਡੀਆਈਜੀ ਨੂੰ 12 ਘੰਟਿਆਂ ’ਚ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ। ਝਾਂਸੀ ਪਹੁੰਚੇ ਸਿਹਤ ਮੰਤਰੀ ਬ੍ਰਜੇਸ਼ ਪਾਠਕ ਨੇ ਕਿਹਾ ਕਿ ਹਾਦਸੇ ਦੀ ਤਿੰਨ ਪੱਧਰ ’ਤੇ ਜਾਂਚ ਕੀਤੀ ਜਾਵੇਗੀ। ਪਹਿਲੀ ਜਾਂਚ ਸਿਹਤ ਵਿਭਾਗ ਵੱਲੋਂ ਕੀਤੀ ਜਾਵੇਗੀ, ਦੂਜੀ ਪੁਲਿਸ ਵਿਭਾਗ ਵੱਲੋਂ ਅਤੇ ਤੀਜੀ ਜਾਂਚ ਮੈਜਿਸਟ੍ਰੇਟ ਪੱਧਰ ’ਤੇ ਕੀਤੀ ਜਾਵੇਗੀ। ਜੇਕਰ ਕੋਈ ਕੁਤਾਹੀ ਪਾਈ ਜਾਂਦੀ ਹੈ ਤਾਂ ਸਬੰਧਤ ਵਿਅਕਤੀ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

    RELATED ARTICLES

    Most Popular

    Recent Comments